ਚੰਡੀਗੜ੍ਹ, 27 ਫਰਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ 4 ਮਾਰਚ ਨੂੰ ਹੋਵੇਗੀ,ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ,ਸਾਰੀ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਹੋਵੇਗੀ,ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ,ਉਮੀਦਵਾਰ 28 ਅਤੇ 29 ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ,ਉੱਥੇ ਹੀ ਆਮ ਆਦਮੀ ਪਾਰਟੀ (Aam Aadmi Party) ਦੇ ਕੁਲਦੀਪ ਕੁਮਾਰ ਭਲਕੇ 28 ਫਰਵਰੀ ਮੇਅਰ ਦਾ ਅਹੁਦਾ ਸੰਭਾਲਣਗੇ।
ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਨੇ ਵੀ ਮੇਅਰ ਨੂੰ ਕੱਲ੍ਹ ਸਵੇਰੇ 10 ਵਜੇ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ ਕੀਤੇ ਹਨ,ਡੀਸੀ (DC) ਵੱਲੋਂ ਅੱਜ 27 ਫਰਵਰੀ ਨੂੰ ਸਵੇਰੇ 10 ਵਜੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਕੱਲ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਤੱਕ ਪਹੁੰਚ ਕੀਤੀ ਗਈ ਸੀ,ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਮੇਅਰ ਨੇ ਚਾਰਜ ਨਹੀਂ ਲਿਆ ਹੈ,ਇਸ ਲਈ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ ਅਤੇ ਡੀਸੀ (DC) ਦੇ ਹੁਕਮਾਂ ‘ਤੇ ਰੋਕ ਲਗਾਈ ਜਾਵੇ,ਅੱਜ ਸੁਣਵਾਈ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ।