ਪੰਜਾਬ ਦੀ ਖ਼ੁਸ਼ਹਾਲੀ ਅਮਨ ਸ਼ਾਤੀ ਤੇ ਭਾਈਚਾਰਕ ਸਾਂਝ ਭਾਜਪਾ ਦਾ ਮੁੱਖ ਏਜੰਡਾ :-ਅਸ਼ਵਨੀ ਸ਼ਰਮਾ
ਜਲੰਧਰ ਉਪ ਚੋਣ ਵਿੱਚ ਭਾਜਪਾ ਨੂੰ ਜਿਤਾਓ ਇੱਕ ਸਾਲ ਵਿੱਚ ਜਲੰਧਰ ਲੋਕ ਸਭਾ ਹਲਕੇ ਦੀ ਕਾਇਆ ਕਲਪ ਕਰ ਦੇਵਾਗੇ :-ਅਸ਼ਵਨੀ ਸ਼ਰਮਾ
ਜਲੰਧਰ 15 ਅਪ੍ਰੈਲ ( ਹਰਪ੍ਰੀਤ ਸਿੰਘ ਜੱਸੋਵਾਲ ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਰਾਜ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ,ਸਰਕਾਰ ਪੰਜਾਬ ਦਾ ਮਹੋਲ ਖਰਾਬ ਕਰਨ ਵਾਲਿਆਂ ਨੂੰ ਖੁੱਲੀ ਛੂਟ ਦੇ ਕੇ ,ਦੇਸ਼ ਵਿਰੋਧੀ ਤਾਕਤਾਂ ਨੂੰ ਖੁਸ਼ ਕਰਨ ਦੇ ਮਨਸੂਬਿਆਂ ਨੂੰ ਭਾਜਪਾ ਸ਼ਫਲ ਨਹੀ ਹੋਣ ਦੇਵਾਗੇ,ਅਸੀਂ ਪੰਜਾਬੀਆ ਦੇ ਹਿੱਤਾ ਦੀ ਰਾਖੀ ਕਰਨ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ ।ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ।ਉਹਨਾਂ ਕਿਹਾ ਕਿ ਜਲੰਧਰ ਲੋਕ ਸਭਾ ਦੀ ਉਪ ਚੋਣ ਵਿੱਚ ਲੋਕ ਸਾਡੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਿਤਾਉਣ ਤੇ ਅਸ਼ੀ ਵਾਅਦਾ ਕਰਦੇ ਹਾਂ ਇੱਕ ਸਾਲ ਵਿੱਚ ਜਲੰਧਰ ਲੋਕ ਸਭਾ ਹਲਕੇ ਦੀ ਕਾਇਆ ਕਲਪ ਕਰ ਦੇਵਾਗੇ ।ਉਹਨਾਂ ਕਿਹਾ ਸਰਬ ਜਨ ਦਾ ਕਲਿਆਣ,ਸਬਕਾਂ ਸਾਥ ,ਸਬ ਕਾ ਵਿਕਾਸ,ਸਬਕਾਂ ਵਿਸ਼ਵਾਸ ਤੇ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ ਸਾਤੀ ਹੀ ਭਾਜਪਾ ਦਾ ਮੁੱਖ ੳਦੇਸ ਹੈ ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ,ਕਾਂਗਰਸ ਸਮੇਤ ਦੂਸਰੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ ਕਿਸੇ ਵੀ ਪਾਰਟੀ ਨੇ ਪੰਜਾਬੀਅਤ ਲਈ ਕੁਝ ਨਹੀਂ ਕੀਤਾ ਤੇ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਤਾਕਤਾ ,ਵੱਖਵਾਦੀਆਂ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲਿਆਂ ਦੀਆਂ ਕਾਰਵਾਈਆਂ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵੱਖਵਾਦੀ ਤਾਕਤਾਂ ਦੇਸ਼ ਅਤੇ ਭਾਈਚਾਰਕ ਸਾਂਝ ਨੂੰ ਤੋੜਨ ਦਾ ਲਗਾਤਾਰ ਪ੍ਰਚਾਰ-ਪ੍ਰਸਾਰ ਕਰ ਰਹੀਆ ਹਨ।ੳਹਨਾ ਕਿਹਾ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਣ ਅਤੇ ਨਾ ਦੇਣ ਬਦਲੇ ਕਤਲ ਦੀਆਂ ਘਟਨਾਵਾਂ, ਪੁਲਿਸ ਦੀ ਨੱਕ ਹੇਠ ਡਕੈਤੀਆਂ, ਆਦਿ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ ਤੇ ਪੰਜਾਬੀਆਂ ਦੇ ਦਿਲਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਸਰਕਾਰ ਪੰਜਾਬ ਨੂੰ 1984 ਦੇ ਕਾਲੇ ਅੱਤਵਾਦ ਦੇ ਦੌਰ ਵਿੱਚ ਵਾਪਸ ਲਿਜਾ ਰਹੀ ਹੈ।ਉਹਨਾ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ। ਪੰਜਾਬ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ, ਉੱਥੇ ਵੀ ਗੈਂਗ ਵਾਰ ਹੋ ਰਹੀ ਹੈ ਅਤੇ ਗੈੰਗਸਟਰ ਇੱਕ ਦੂਜੇ ਨੂੰ ਮਾਰ ਰਹੇ ਹਨ। ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਹੈ ਅਤੇ ਅਜਿਹੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਬੰਸਰੀ ਵਜਾਉਂਦੇ ਨਜ਼ਰ ਆ ਰਹੇ ਹਨ। ਸੂਬੇ ਦੇ ਅਜਿਹੇ ਮਾਹੌਲ ਵਿੱਚ ਕੋਈ ਵੀ ਬਾਹਰੀ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਕਰਨ ਦੀ ਹਿੰਮਤ ਨਹੀਂ ਕਰੇਗਾ। ਕਿਉਂਕਿ ਨਿਵੇਸ਼ਕ ਹਮੇਸ਼ਾ ਆਪਣੇ ਪੈਸੇ ਅਤੇ ਕਾਰੋਬਾਰ ਦੀ ਸੁਰੱਖਿਆ ਅਤੇ ਸ਼ਾਂਤੀ ਚਾਹੁੰਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵਿਰੋਧੀ ਧਿਰ ਵਜੋਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਭਾਜਪਾ ਵੱਲੋਂ ਸਿਆਸਤ ਤੋਂ ਉੱਪਰ ਉੱਠ ਕੇ ਮੁਖਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਪੱਤਰ ਵੀ ਲਿਖਿਆ ਗਿਆ ਸੀ ।
ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਮੀਡੀਆ ‘ਤੇ ਕੀਤੇ ਜਾ ਰਹੇ ਅੱਤਿਆਚਾਰ ‘ਤੇ ਸਵਾਲ ਚੁੱਕਦਿਆਂ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਅਜਿਹਾ ਕਦੇ ਨਹੀਂ ਹੋਇਆ। ਪੰਜਾਬ ਸਰਕਾਰ ਸਿਆਸੀ ਲੋਕਾਂ ਅਤੇ ਜਨਤਾ ਦੇ ਨਾਲ-ਨਾਲ ਜਨਤਾ ਦੀ ਆਵਾਜ਼ ਕਹੇ ਜਾਣ ਵਾਲੇ ਚੌਥੇ ਥੰਮ ਮੀਡੀਆ ਦੀ ਆਵਾਜ਼ ਨੂੰ ਦਬਾਉਣ ‘ਤੇ ਲੱਗੀ ਹੋਈ ਹੈ।ਇਸ ਨੇ ਦੇਸ਼ ਵਿੱਚ ਲੱਗੀ ਐਮਰਜੈਸੀ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ।ਉਹਨਾਂ ਕਿਹਾ ਕਿ ਜੇਕਰ ਜਲੰਧਰ ਲੋਕ ਸਭਾ ਹਲਕੇ ਤੋ ਭਾਜਪਾ ਜਿੱਤਦੀ ਹੈ ਤਾਂ ਅਸੀ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਮੇਤ ਕੇਂਦਰ ਸਰਕਾਰ ਦੀਆਂ ਸਾਰੀਆਂ ਲੋਕ ਪੱਖੀ ਲਾਭਕਾਰੀ ਯੋਜਨਾਵਾਂ ਨੂੰ ਲਾਗੂ ਕਰਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ ਤੇ ਕੇਂਦਰ ਸਰਕਾਰ ਦੇ ਵੱਡੇ ਵੱਡੇ ਪ੍ਰੋਜੈਕਟ ਜਲੰਧਰ ਲੋਕ ਸਭਾ ਹਲਕੇ ਵਿੱਚ ਸਥਾਪਿਤ ਕਰਾਂਗੇ ।ਉਹਨਾ ਪੰਜਾਬੀਆ ਨੂੰ ਅਪੀਲ ਕੀਤੀ ਕਿ ਉਹ ਇੱਕ ਮੋਕਾਂ ਭਾਰਤੀ ਜਨਤਾ ਪਾਰਟੀ ਨੂੰ ਦੇਣ ।ਅਸੀ ਜੋ ਕਹਿੰਦੇ ਹਾਂ ਉਹੀ ਕਰਦੇ ਹਾਂ ।