ਆਸਟ੍ਰੇਲੀਆ,11 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਆਸਟ੍ਰੇਲੀਆ ‘ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ,ਇੱਥੇ ਪਰਥ ਅਤੇ ਐਡੀਲੇਡ (Adelaide) ਵਿਚਕਾਰ ਮੁੱਖ ਮਾਰਗ ‘ਤੇ ਸੜਕ ਹਾਦਸਾ ਵਾਪਰਿਆ ਸੀ,ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਬਰਨਾਲਾ ਦੇ ਪਿੰਡ ਛਾਪਾ ਦੇ 30 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਨਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ,ਮਨਪ੍ਰੀਤ ਸਿੰਘ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ,ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਿਓਲ ਪਿਛਲੇ ਛੇ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਕੰਮ ਕਰ ਰਿਹਾ ਸੀ।
ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ,ਆਸਟ੍ਰੇਲੀਆ (Australia) ਦੇ ਐਡੀਲੇਡ (Adelaide) ਨੇੜੇ ਸੜਕ ‘ਤੇ ਉਸ ਦੇ ਟਰਾਲੇ ਨੂੰ ਇਕ ਹੋਰ ਟਰਾਲੇ ਨੇ ਟੱਕਰ ਮਾਰ ਦਿੱਤੀ,ਜਿਸ ਕਾਰਨ ਮਨਪ੍ਰੀਤ ਦੀ ਮੌਤ ਹੋ ਗਈ,ਮਨਪ੍ਰੀਤ ਸਿੰਘ ਉੱਥੇ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ,ਉਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ,ਪਰਿਵਾਰ ਨੂੰ ਘਟਨਾ ਬਾਰੇ ਆਸਟ੍ਰੇਲੀਆ ਤੋਂ ਇਕ ਰਿਸ਼ਤੇਦਾਰ ਤੋਂ ਫੋਨ ‘ਤੇ ਪਤਾ ਲੱਗਾ।