ਚੰਡੀਗੜ੍ਹ, 24 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਭਲਕੇ ਯਾਨੀ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ,ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਹ ਹੁਕਮ ਡੀਸੀ ਜਲੰਧਰ (DC Jalandhar) ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ,ਉਨ੍ਹਾਂ ਕਿਹਾ ਕਿ ਨਗਰ ਕੀਰਤਨ (Nagar Kirtan) ਦੇ ਮੱਦੇਨਜ਼ਰ ਜਲੰਧਰ ‘ਚ ਸ਼ਹਿਰ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ,ਉਨ੍ਹਾਂ ਕਿਹਾ ਕਿ ਭਲਕੇ ਸਾਰੇ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਹੋਵੇਗੀ,ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ (Traffic Police) ਨੇ ਸ਼ਹਿਰ ‘ਚ ਰੂਟ ਡਾਇਵਰਟ ਪਲਾਨ (Route Divert Plan) ਵੀ ਜਾਰੀ ਕੀਤਾ ਹੈ।
ਜਲੰਧਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ
Date: