ਚੰਡੀਗੜ੍ਹ, 14 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ (Government Hospital) ਵਿੱਚ ਇਲਾਜ ਲਈ ਲਿਆਂਦਾ ਗਿਆ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ,ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ,ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ ਸੀ,ਉਸ ਨੇ ਜੇਲ੍ਹ ਵਿੱਚ ਸ਼ੀਸ਼ਾ ਨਿਗਲ ਲਿਆ ਸੀ,ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ,ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖਲ ਕਰਵਾਇਆ ਸੀ।
ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ,ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾ.ਲ ਮਾ.ਰ ਦਿੱਤੀ ਹੈ,ਅੰਬਾਲਾ ਪੁਲਿਸ (Ambala Police) ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-34 ਪੁਲਿਸ ਸਟੇਸ਼ਨ (Sector-34 Police Station) ਵਿੱਚ ਸ਼ਿਕਾਇਤ ਦਰਜ ਕਰਵਾਈ ਹੈ,ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ,ਮੁਲਜ਼ਮ ਕੈਦੀ ਖਿਲਾਫ਼ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ,ਪੁਲਿਸ ਵੱਲੋਂ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲ ਜਾ ਰਹੇ ਹਨ,ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜਿਆ ਹੈ,ਇਸ ਦੀ ਜਾਂਚ ਕਰ ਰਹੀ ਹੈ।