ਲੁਧਿਆਣਾ, 08 ਨਵੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਲੁਧਿਆਣਾ ਦੇ ਡਾਬਾ ਇਲਾਕੇ ਵਿਚ ਸਥਿਤ ਇਕ ਕੈਮੀਕਲ ਫੈਕਟਰੀ (Chemical Factory) ਵਿਚ ਭਿਆਨਕ ਅੱਗ ਲੱਗ ਗਈ,ਇਹ ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿਚ ਲੱਗੀ,ਹਾਦਸੇ ਦਾ ਕਾਰਨ ਮਸ਼ੀਨ ਦੇ ਹੀਟਰ ਦਾ ਸ਼ਾਰਟ ਹੋਣਾ ਦਸਿਆ ਜਾ ਰਿਹਾ ਹੈ,ਫੈਕਟਰੀ ਵਿਚੋਂ ਉੱਠਦਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ,ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮਜ਼ਦੂਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਥਿਤੀ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਇਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ (Fire Brigade) ਨੂੰ ਸੂਚਨਾ ਦਿਤੀ,ਘਟਨਾ ਵਾਲੀ ਥਾਂ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ,ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਲਈ ਅਤੇ ਫੈਕਟਰੀ ਅੰਦਰ ਦਾਖਲ ਹੋਏ,ਰੀਬ 3 ਤੋਂ 4 ਪਾਣੀ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ,ਅੱਗ ਲੱਗਣ ਸਮੇਂ ਫੈਕਟਰੀ ਵਿਚ ਕੋਈ ਵੀ ਮੌਜੂਦ ਨਹੀਂ ਸੀ,ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।