Editor-In-Chief

spot_imgspot_img

ਪਟਿਆਲਾ ਵਿਖੇ ਭਾਖੜਾ ਨਹਿਰ ‘ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ,ਡਰਾਈਵਰ ਲਾਪਤਾਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ

Date:

ਪਟਿਆਲਾ, 04 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਗੈਸ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ‘ਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਹੈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...