ਨਵੀਂ ਦਿੱਲੀ,04 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਵਿਧਾਨ ਸਭਾ ਚੋਣਾਂ (Assembly Elections) ਦੇ ਨਤੀਜਿਆਂ ਤੋਂ ਬਾਅਦ ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ,ਇਹ ਸੈਸ਼ਨ 17ਵੀਂ ਲੋਕ ਸਭਾ ਦਾ 14ਵਾਂ ਅਤੇ ਆਜ਼ਾਦੀ ਤੋਂ ਬਾਅਦ 262ਵਾਂ ਸੈਸ਼ਨ ਹੋਵੇਗਾ,ਇਸ ਵਿੱਚ 19 ਬਿੱਲਾਂ ਅਤੇ 2 ਵਿੱਤੀ ਮੱਦਾਂ ‘ਤੇ ਚਰਚਾ ਕੀਤੀ ਜਾਵੇਗੀ,ਸੰਸਦ ਦਾ ਸਰਦ ਰੁੱਤ ਸੈਸ਼ਨ 22 ਦਸੰਬਰ ਤੱਕ ਚੱਲੇਗਾ,ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ,ਅੱਜ ਸੈਸ਼ਨ ਦੇ ਪਹਿਲੇ ਹੀ ਦਿਨ ਤ੍ਰਿਣਮੂਲ ਕਾਂਗਰਸ ਦੀ ਸੰਸਦ ਮਹੂਆ ਮੋਇਤਰਾ ਨਾਲ ਸਬੰਧਤ ਰਿਪੋਰਟ ਪੇਸ਼ ਕੀਤੀ ਜਾ ਸਕਦੀ ਹੈ। ਸਰਦ ਰੁੱਤ ਸੈਸ਼ਨ ਦੌਰਾਨ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ (Evidence Act) ਨੂੰ ਬਦਲਣ ਵਾਲੇ ਤਿੰਨ ਮਹੱਤਵਪੂਰਨ ਬਿੱਲਾਂ ਨੂੰ ਪਾਸ ਕਰਨ ‘ਤੇ ਵਿਚਾਰ ਕੀਤਾ ਜਾ ਸਕਦਾ ਹੈ,ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਬਿੱਲ ਭਾਰਤੀ ਨਿਆਂ ਸੰਹਿਤਾ,2023 ਹੈ।
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ
Date: