CHADIGARH,(HARPREET SINGH):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਹੋਰ ਵੀ ਟੋਲ ਪਲਾਜੇ ਬੰਦ ਕਰਵਾ ਕਿ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਟੋਲ ਪਲਾਜ਼ਾ ਕਟਵਾਉਣ ਲਈ ਚਾਲਕਾਂ ਨੂੰ ਲੰਮੀਆਂ-ਲੰਮੀਆਂ ਲਾਈਨਾਂ ਵਿਚ ਖੜ੍ਹਨਾ ਪੈਂਦਾ ਸੀ ਅਤੇ ਪੈਸੇ ਤੇ ਸਮੇਂ ਦੀ ਬਰਬਾਦੀ ਹੁੰਦੀ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਇਹ ਟੋਲ ਪਲਾਜ਼ਾ ਬੰਦ ਕਰਵਾਉਣ ਲਈ 5 ਜੁਲਾਈ ਨੂੰ ਸਵੇਰੇ 10 ਵਜੇ ਇੱਥੇ ਪਹੁੰਚਣਗੇ।
ਪੰਜਾਬ ਵਿਚ ਬੰਦ ਹੋਣ ਜਾ ਰਿਹਾ ਇਕ ਹੋਰ ਟੋਲ ਪਲਾਜ਼ਾ
Date: