ਦਿੱਲੀ, 01 ਮਾਰਚ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ,ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ,ਇਸ ਦੌਰਾਨ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ਉਤੇ ਕੇਂਦਰਿਤ ਰਹਿ ਸਕਦਾ ਹੈ,ਪੰਜਾਬ ਵਿਚ ਕਈ ਉਦਘਾਟਨ ਸਮਾਰੋਹਾਂ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ (Chief Minister Bhagwant Mann Punjab) ਦੇ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕਰ ਸਕਦੇ ਹਨ,ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸ਼ਨਿਚਰਵਾਰ ਅਤੇ ਐਤਵਾਰ ਨੂੰ ਪੰਜਾਬ ਵਿਚ ਹੋਣਗੇ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨਿਚਰਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇਥੇ ਉਹ 150 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ,ਇਸ ਦੌਰਾਨ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ,ਇਸ ਤੋਂ ਇਲਾਵਾ ਲੁਧਿਆਣਾ ਵਿਚ ਤਿੰਨ ਸਕੂਲ ਆਫ ਐਮੀਨੈਂਸਾਂ ਦੀ ਵੀ ਸ਼ੁਰੂਆਤ ਹੋਵੇਗੀ।