ਨਵੀਂ ਦਿੱਲੀ, 09 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ (Rajya Sabha member Dheeraj Sahu) ਅਤੇ ਉਨ੍ਹਾਂ ਦੇ ਨੇੜਲੇ ਸਾਥੀਆਂ ਦੇ ਘਰਾਂ ‘ਤੇ ਇਨਕਮ ਟੈਕਸ ਵਿਭਾਗ (Income Tax Department) ਦੇ ਛਾਪੇ ਦੌਰਾਨ 200 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ,ਜ਼ਿਕਰਯੋਗ ਹੈ ਕਿ ਛਾਪੇਮਾਰੀ ਦੌਰਾਨ ਨੋਟਾਂ ਨਾਲ ਭਰੀਆਂ 9 ਅਲਮਾਰੀਆਂ ਮਿਲੀਆਂ ਸਨ ਅਤੇ ਨੋਟ ਗਿਣਨ ਲਈ ਮਸ਼ੀਨਾਂ ਮੰਗਵਾਉਣੀਆਂ ਪਈਆਂ ਸਨ,ਮੀਡੀਆ ਰਿਪੋਰਟਾਂ ਮੁਤਾਬਕ 200 ਕਰੋੜ ਰੁਪਏ ਦੀ ਗਿਣਤੀ ਹੋ ਚੁੱਕੀ ਹੈ ਅਤੇ ਨੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ,ਅਜਿਹੇ ‘ਚ ਜ਼ਬਤ ਕੀਤੀ ਗਈ ਰਕਮ ਹੋਰ ਵਧ ਸਕਦੀ ਹੈ।
ਇੰਨਾ ਕੈਸ਼ ਮਿਲਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਕਦੀ ਮਾਮਲੇ ‘ਚ ਵਿਰੋਧੀ ਧਿਰ ‘ਤੇ ਵੱਡਾ ਹਮਲਾ ਕੀਤਾ ਹੈ,ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਤਿੰਨ ਲਾਫਿੰਗ ਇਮੋਜੀਆਂ ਦੇ ਨਾਲ ਮੀਡੀਆ ਰਿਪੋਰਟ ਸਾਂਝੀ ਕੀਤੀ ਅਤੇ ਲਿਖਿਆ,“ਦੇਸ਼ ਵਾਸੀਆਂ ਨੂੰ ਕਰੰਸੀ ਨੋਟਾਂ ਦੇ ਇਨ੍ਹਾਂ ਢੇਰਾਂ ਨੂੰ ਦੇਖਣਾ ਚਾਹੀਦਾ ਹੈ ਅਤੇ ਫਿਰ ਇਨ੍ਹਾਂ ਦੇ ਨੇਤਾਵਾਂ ਦੇ ਇਮਾਨਦਾਰ ਭਾਸ਼ਣਾਂ ਨੂੰ ਸੁਣਨਾ ਚਾਹੀਦਾ ਹੈ… ਜਨਤਾ ਤੋਂ ਜੋ ਲੁੱਟਿਆ ਗਿਆ ਹੈ,ਉਸ ਦੀ ਪਾਈ-ਪਾਈ ਮੋੜਨੀ ਪਏਗੀ, ਇਹ ਮੋਦੀ ਦੀ ਗਾਰੰਟੀ ਹੈ।”
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਾਸ ਅਤੇ ਡਾਲਰ ਦਾ ਇਮੋਜੀ ਵੀ ਲਗਾਇਆ,ਆਮ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਹੈਂਡਲ ‘ਤੇ ਬਿਆਨਾਂ ਦੇ ਨਾਲ ਇਮੋਜੀ ਨਹੀਂ ਲਾਉਂਦੇ। ਅਜਿਹੇ ‘ਚ ਉਨ੍ਹਾਂ ਦੇ ਟਵੀਟ ਨੇ ਕਈ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਧੀਰਜ ਸਾਹੂ ਇੱਕ ਵੱਡੇ ਉਦਯੋਗਪਤੀ ਹੈ ਅਤੇ ਸ਼ਰਾਬ ਬਣਾਉਣ ਵਾਲੀ ਕੰਪਨੀ ਬਲਦੇਵ ਸਾਹੂ ਐਂਡ ਗਰੁੱਪ ਆਫ ਕੰਪਨੀਜ਼ ਨਾਲ ਜੁੜਿਆ ਹੈ,ਇਨਕਮ ਟੈਕਸ ਵਿਭਾਗ (Income Tax Department) ਨੇ ਝਾਰਖੰਡ, ਉੜੀਸਾ ਅਤੇ ਬੰਗਾਲ ‘ਚ ਸਮੂਹ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ,ਇਨਕਮ ਟੈਕਸ ਵਿਭਾਗ (Income Tax Department) ਨੇ ਬਲਦੇਵ ਸਾਹੂ ਕੰਪਨੀ ਦੇ ਬੋਲਾਂਗੀਰ ਦਫ਼ਤਰ ਤੋਂ 30 ਕਿਲੋਮੀਟਰ ਦੂਰ ਸਤਪੁਰਾ ਸਥਿਤ ਦਫ਼ਤਰ ‘ਤੇ ਛਾਪੇਮਾਰੀ ਕਰਕੇ 200 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।