ਝਾਰਖੰਡ,02 ਫਰਵਰੀ, (ਹਰਪ੍ਰੀਤ ਸਿੰਘ ਜੱਸੋਵਾਲ):- ਚੰਪਈ ਸੇਰੋਨ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਂਚੀ ਰਾਜ ਭਵਨ ਵਿੱਚ ਇੱਕ ਸਮਾਗਮ ਵਿੱਚ ਉਨ੍ਹਾਂ ਨੇ ਰਾਜ ਦੇ 12ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਚੰਪਈ ਸੇਰੋਨ ਦੇ ਨਾਲ ਹੀ ਕਾਂਗਰਸ ਨੇਤਾ ਆਲਮਗੀਰ ਆਲਮ ਤੇ ਆਰਜੇਡੀ ਨੇਤਾ ਸੱਤਿਆਨੰਦ ਭੋਕਤਾ ਨੂੰ ਵੀ ਰਾਜਪਾਲ ਨੇ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਦੱਸ ਦੇਈਏ ਕਿ ਚੰਪਈ ਸੇਰੋਨ ਤੇ ਗਠਜੋੜ ਦੇ ਨੇਤਾਵਾਂ ਨੇ ਵੀਰਵਾਰ ਨੂੰ ਰਾਜਪਾਲ ਨੂੰ ਸੀਪੀ ਰਾਧਾ ਕ੍ਰਿਸ਼ਨ ਦੇ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਵਾਰ ਰਾਜਪਾਲ ਨੇ ਉਨ੍ਹਾਂ ਨੂੰ ਰਾਜ ਵਿੱਚ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ। ਚੰਪਈ ਨੂੰ 10 ਦਿਨ ਦੇ ਅੰਦਰ ਬਹੁਮਤ ਸਾਬਿਤ ਕਰਨਾ ਪਵੇਗਾ।
ਚੰਪਈ ਸੇਰੋਨ ਨੇ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Date: