ਚੰਡੀਗੜ੍ਹ, 22 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਅੱਜ ਰਾਤ ਦਿੱਲੀ-ਐਨਸੀਆਰ ਵਿੱਚ ਬੂੰਦਾਬਾਂਦੀ ਦੇ ਨਾਲ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ,ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ,ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ,ਦਿੱਲੀ ਵਿੱਚ 21 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ,ਜੋ ਆਮ ਨਾਲੋਂ 1 ਡਿਗਰੀ ਸੈਲਸੀਅਸ ਘੱਟ ਸੀ,ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 15.8 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ।
ਆਈਐਮਡੀ (IMD) ਮੁਤਾਬਕ ਕੇਰਲ ਅਤੇ ਤਾਮਿਲਨਾਡੂ ‘ਚ ਅੱਜ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਤਾਪਮਾਨ ਵਿਚ ਗਿਰਾਵਟ ਆਉਣ ਨਾਲ ਵਾਇਰਲ ਬੁਖਾਰ ਤੇ ਜ਼ੁਕਾਮ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ,ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ,IMD ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫੀਸਦੀ ਤੱਕ ਦੀ ਹ,ਆਉਣ ਵਾਲੇ ਦਿਨਾਂ ਵਿਚ ਮੌਸਮ ਸਾਧਾਰਨ ਰਹਿਣ ਤੇ ਧੁੱਪ ਖਿੜਨ ਦੇ ਆਸਾਰ ਹਨ,ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਟਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਲੰਧਰ ਤੇ ਕਪੂਰਥਲਾ ਵਿਚ ਮੀਂਹ ਦੇ ਆਸਾਰ ਬਣ ਰਹੇ ਹਨ। ਜ਼ਿਆਦਾਤਰ ਇਲਾਕਿਆਂ ਵਿਚ ਬੱਦਲ ਛਾਏ ਰਹਿਣਗੇ ਤੇ ਮੌਸਮ ਸੁਹਾਵਣਾ ਰਹੇਗਾ।