Editor-In-Chief

spot_imgspot_img

CM ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਮੰਤਰੀਆਂ ਤੇ ਐਮ ਐਲ ਏਜ ਦਾ ਮੀਂਹ ਨਾਲ ਕਿਸਾਨਾਂ ਦੇ ਨੁਕਸਾਨੇ ਖੇਤਾਂ ਚ ਪਹੁੰਚਣਾ ਜਾਰੀ

Date:

CM ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਮੰਤਰੀਆਂ ਤੇ ਐਮ ਐਲ ਏਜ ਦਾ ਮੀਂਹ ਨਾਲ ਕਿਸਾਨਾਂ ਦੇ ਨੁਕਸਾਨੇ ਖੇਤਾਂ ਚ ਪਹੁੰਚਣਾ ਜਾਰੀ

ਬੇਮੌਸਮੇ ਮੀਂਹ ਨਾਲ ਕਿਸਾਨਾਂ ਦੀ ਫਸਲ ਦਾ ਹੋਇਆ ਨੁਕਸਾਨ : ਸਰਕਾਰ ਵੱਲੋਂ ਜਲਦ ਮਿਲੇਗਾ ਮੁਆਵਜ਼ਾ : ਕੁਲਵੰਤ ਸਿੰਘ

ਮੁਹਾਲੀ 2 ਅਪਰੈਲ ( ਹਰਪ੍ਰੀਤ ਸਿੰਘ ਜੱਸੋਵਾਲ ) : ਪੂਰੇ ਪੰਜਾਬ ਚ ਭਾਰੀ ਗੜੇਮਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ , ਮੰਤਰੀ ਅਤੇ ਐਮ ਐਲ ਏਜ ਸਮੇਤ ਸਰਕਾਰੀ ਅਮਲੇ ਫੈਲੇ ਪਿੰਡਾਂ ਅਤੇ ਖੇਤਾਂ ਵਿੱਚ ਲਗਾਤਾਰ ਪਹੁੰਚਣਾ ਜਾਰੀ ਹੈ ਤੇ ਮੁੱਖ ਮੰਤਰੀ ਦੇ ਆਦੇਸ਼ਾਂ ਤੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਤਾਂ ਜੋ ਸਹੀ ਗਾਰਦਾਵਰਿਆਂ ਹੋ ਸਕਣ ।

ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀ ਚਾਵਾਂ ਨਾਲ ਪਾਲੀ ਹੋਈ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ, ਪੰਜਾਬ ਦੀ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ
ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦੀ ਭਰਪਾਈ ਦੇ ਲਈ ਜਲਦੀ ਹੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ,
ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਕਿਸਾਨਾਂ ਨਾਲ ਮੁਲਾਕਾਤ ਕੀਤੀ, ਹਲਕੇ ਦੇ ਪਿੰਡ ਗਾਡਾਣਾ ਵਿਖੇ ਪਿੰਡ ਸਨੇਟਾ, ਪਿੰਡ ਢੇਲ ਪੁਰ
ਅਤੇ ਹੋਰ ਕਈ ਪਿੰਡਾਂ ਦੇ ਕਿਸਾਨਾਂ ਨਾਲ ਵਿਧਾਇਕ ਕੁਲਵੰਤ ਸਿੰਘ ਨੇ ਮੁਲਾਕਾਤ ਕੀਤੀ,
ਇਸ ਮੌਕੇ ਤੇ ਵਿਭਾਗ ਦੇ ਅਧਿਕਾਰੀਆਂ ਨੇ ਗਿਰਦਾਵਰੀ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਅਤੇ
ਕਿਸਾਨਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਜਲਦੀ ਤੋਂ ਜਲਦੀ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਦਿੱਤਾ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਆਵਜ਼ੇ ਦੇ ਕੰਮ ਵਿਚ ਦੇਰੀ ਨਹੀਂ ਹੋਵੇਗੀ ਅਤੇ ਕੰਮ ਸ਼ੁਰੂ ਕਰ ਦਿਤਾ ਗਿਆ ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਪੰਜਾਬ ਵਿਚ ਗਿਰਦਾਵਰੀ ਦਾ ਟੈਨਸ਼ਨ ਕਰਕੇ ਮੁਆਵਜ਼ੇ ਦੀ ਰਕਮ ਅਦਾ ਕਰਨ ਦੇ ਲਈ ਕਿਸਾਨਾਂ ਨਾਲ ਮੁਲਾਕਾਤ ਕਰਕੇ ਇਸ ਕੰਮ ਨੂੰ ਪੂਰਾ ਕਰਨ ਦੇ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ,
ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੋਹਾਲੀ ਦੇ ਐਸ ਡੀ ਐਮ ਅਤੇ ਰੈਵਨਿਉ ਵਿਭਾਗ ਦੇ ਅਧਿਕਾਰੀ ਵੀ ਹਾਜਰ ਰਹੇ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ. ਰਾਜਿੰਦਰ ਪ੍ਰਸ਼ਾਦ ਸ਼ਰਮਾ, ਜਸਪਾਲ
ਮਟੋਰ, ਅਵਤਾਰ ਸਿੰਘ ਮੌਲੀ, ਗੁਰਚਰਨ ਸਿੰਘ, ਛੱਜਾ ਸਿੰਘ ਕੁਰੜੀ, ਮੁਖਤਿਆਰ ਸਿੰਘ,
ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ-ਸਰਪੰਚ,ਨੰਬਰਦਾਰ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੇ ਕਿਸਾਨ ਅਤੇ ਉਨਾਂ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...