ਚੰਡੀਗੜ੍ਹ, 22 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ ਪੂਨੀਆ ਨੇ WFI ਦੇ ਨਵੇਂ ਪ੍ਰਧਾਨ ਦੇ ਐਲਾਨ ਮਗਰੋਂ ਵੱਡਾ ਫੈਸਲਾ ਲਿਆ ਹੈ,ਬਜਰੰਗ ਪੂਨੀਆ (Bajrang Punia) ਨੇ ਆਪਣਾ ਪਦਮ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਕੀਤਾ ਹੈ,ਬਜਰੰਗ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ ਹੈ, ਉਨ੍ਹਾਂ ਨੇ ਇਸ ਮਾਮਲੇ ‘ਤੇ ਪੀਐਮ ਮੋਦੀ ਨੂੰ ਚਿੱਠੀ ਵੀ ਲਿਖੀ ਹੈ,ਬਜਰੰਗ ਨੇ ਸੋਸ਼ਲ ਮੀਡੀਆ ‘ਤੇ ਆਪਣਾ ਪੱਤਰ ਟਵੀਟ ਕੀਤਾ ਅਤੇ ਕੈਪਸ਼ਨ ‘ਚ ਲਿਖਿਆ, ‘ਮੈਂ ਪ੍ਰਧਾਨ ਮੰਤਰੀ ਜੀ ਨੂੰ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ,ਇਹ ਸਿਰਫ ਕਹਿਣ ਲਈ ਮੇਰੀ ਚਿੱਠੀ ਹੈ,”ਬਜਰੰਗ ਪੂਨੀਆ (Bajrang Punia) ਤੋਂ ਪਹਿਲਾਂ ਵੀਰਵਾਰ ਨੂੰ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ (Female Wrestler Sakshi Malik) ਨੇ ਵੀ ਸੰਨਿਆਸ ਲੈਣ ਦਾ ਐਲਾਨ ਕੀਤਾ,ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਤੁਰੰਤ ਬਾਅਦ ਪਹਿਲਵਾਨਾਂ ਨੇ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਸਾਕਸ਼ੀ ਨੇ ਹੰਝੂ ਭਰੀਆਂ ਅੱਖਾਂ ਨਾਲ ਸੰਨਿਆਸ ਲੈਣ ਦਾ ਐਲਾਨ ਕੀਤਾ,ਸਾਕਸ਼ੀ ਨੇ ਦੋਸ਼ ਲਾਇਆ ਕਿ ਸੰਜੇ ਸਿੰਘ ਬ੍ਰਿਜ ਭੂਸ਼ਣ ਸਿੰਘ ਦੇ ਵੀ ਕਰੀਬੀ ਹਨ ਅਤੇ ਅਜਿਹੇ ‘ਚ ਉਹ ਅੱਗੇ ਨਹੀਂ ਖੇਡ ਸਕਣਗੇ।
Bajrang Punia ਦਾ ਵੱਡਾ ਫੈਸਲਾ,ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਕੀਤਾ ਐਲਾਨ
Date: