ਨਵੀਂ ਦਿੱਲੀ:- ਸੋਮਵਾਰ ਸਵੇਰੇ ਪ੍ਰਧਾਨ ਮੰਤਰੀ ਨਿਵਾਸ ‘ਤੇ ਡਰੋਨ ਦੇ ਉੱਡਣ ਦੀ ਸੂਚਨਾ ਮਿਲਣ ਕਾਰਨ ਹੜਕੰਪ ਮਚ ਗਿਆ। ਐਸਪੀਜੀ ਨੇ ਜਿਵੇਂ ਹੀ ਦਿੱਲੀ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਸਾਰੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸਵੇਰੇ ਕਰੀਬ 5 ਵਜੇ ਐਸਪੀਜੀ ਨੇ ਇਸ ਸਬੰਧ ਵਿਚ ਨਵੀਂ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਨਵੀਂ ਦਿੱਲੀ ਖੇਤਰ ਵਿਚ ਸਾਰੇ ਅਧਿਕਾਰੀਆਂ ਅਤੇ ਭਾਰੀ ਬਲਾਂ ਨੇ ਡਰੋਨ ਦੀ ਭਾਲ ਸ਼ੁਰੂ ਕਰ ਦਿਤੀ।ਡਰੋਨ ਫੜਿਆ ਨਹੀਂ ਗਿਆ ਹੈ ਅਤੇ ਦਿੱਲੀ ਪੁਲਿਸ ਦੇ ਹੱਥ ਖਾਲੀ ਹਨ। ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਡਰੋਨ ਕਿਸ ਦਾ ਹੈ ਅਤੇ ਇਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਕਿਵੇਂ ਪਹੁੰਚਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਿਵਾਸ ਦੀ ਰਿਹਾਇਸ਼ ਅਤੇ ਆਸਪਾਸ ਦਾ ਇਲਾਕਾ ਨੋ ਫਲਾਇੰਗ ਜ਼ੋਨ ਵਿਚ ਆਉਂਦਾ ਹੈ।
ਸੋਮਵਾਰ ਸਵੇਰੇ ਪ੍ਰਧਾਨ ਮੰਤਰੀ ਨਿਵਾਸ ‘ਤੇ ਡਰੋਨ ਦੇ ਉੱਡਣ ਦੀ ਸੂਚਨਾ ਮਿਲਣ ਕਾਰਨ ਹੜਕੰਪ ਮਚ ਗਿਆ,ਅਲਰਟ ‘ਤੇ ਐਸਪੀਜੀ ਅਤੇ ਦਿੱਲੀ ਪੁਲਿਸ
Date: