ਚੰਡੀਗੜ੍ਹ, 30 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ,ਸੈਕਟਰ-52 ਚੰਡੀਗੜ੍ਹ ਮੁਹਾਲੀ ਬਾਰਡਰ (Mohali Border) ‘ਤੇ ਹੈ,ਇਥੇ ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ (Furniture Market) ਹੈ,ਮੰਗਲਵਾਰ ਸਵੇਰੇ ਕਰੀਬ 10 ਵਜੇ ਮਾਰਕੀਟ ਵਿਚ ਅੱਗ ਲੱਗ ਗਈ,ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ,ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ (Fire Brigade) ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ,ਅੱਗ ‘ਤੇ ਕੁੱਝ ਹੱਦ ਤਕ ਕਾਬੂ ਪਾ ਲਿਆ ਗਿਆ ਹੈ,ਇਸ ਦੌਰਾਨ ਲੋਕਾਂ ਨੇ ਬਾਲਟੀਆਂ ਦੀ ਵਰਤੋਂ ਕਰਕੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ,ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਅਪਣਾ ਸਾਮਾਨ ਸੜਕ ‘ਤੇ ਰੱਖ ਦਿਤਾ ਹੈ,ਅੱਗਜ਼ਨੀ ਦੀ ਘਟਨਾ ਦਾ ਇਕ ਵੀਡੀਉ ਵੀ ਸਾਹਮਣੇ ਆਇਆ ਹੈ,ਜਿਸ ਵਿਚ ਕਾਫੀ ਦੂਰ ਤਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ,ਦੱਸ ਦੇਈਏ ਕਿ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ (Furniture Market) ਵਿਚ ਅਕਸਰ ਅੱਗ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ,ਇਥੇ ਜ਼ਿਆਦਾਤਰ ਦੁਕਾਨਾਂ ਟੀਨ ਦੇ ਸ਼ੈੱਡਾਂ ਦੀਆਂ ਬਣੀਆਂ ਹੋਈਆਂ ਹਨ।
ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ
Date: