ਚੰਡੀਗੜ੍ਹ, 13 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਸ਼ਨੀਵਾਰ ਦੀ ਸਵੇਰ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ,ਇਸ ਕਾਰਨ ਵਿਜ਼ੀਬਿਲਟੀ (Visibility) 25 ਤੋਂ 50 ਮੀਟਰ ਦੇ ਵਿਚਕਾਰ ਰਹੀ,ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ, 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ,ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ,ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਬਣੀ ਹੋਈ ਹੈ,ਜਦਕਿ ਹਿਮਾਚਲ ‘ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ,ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੂੰਏਂ ਅਤੇ ਸੀਤ ਲਹਿਰ (Cold Wave) ਦੇ ਅਜਿਹੇ ਹਾਲਾਤ ਪੈਦਾ ਹੋਏ ਹਨ।