ਚੰਡੀਗੜ੍ਹ, 11 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਪੁਲਿਸ (Punjab Police) ਵੱਲੋਂ ਦੀਵਾਲੀ (Diwali) ਕਾਰਨ ਸੂਬੇ ਵਿਚ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਜਾਵੇਗੀ,ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਨਾਕੇ,ਦੂਜਿਆਂ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ‘ਤੇ ਬਾਹਰ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ,ਇਸ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ,ਸੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ,ਤਿਓਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਜਾਮ ਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਮੁਲਾਜ਼ਮਾਂ ਨੂੰ ਸੜਕਾਂ ‘ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ,ਸੂਬੇ ਵਿਚ ਸਥਿਤ ਸਾਰੇ ਹਵਾਈ ਅੱਡਿਆਂ (Airports) ਦੀ ਬਾਹਰੀ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ।
ਪੰਜਾਬ ਪੁਲਿਸ ਵੱਲੋਂ ਦੀਵਾਲੀ ਕਾਰਨ ਸੂਬੇ ਵਿਚ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਜਾਵੇਗੀ
Date: