ਜੰਮੂ-ਕਸ਼ਮੀਰ,16 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਜੰਮੂ-ਕਸ਼ਮੀਰ (Jammu And Kashmir) ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਮੁਤਾਬਕ ਜੰਮੂ-ਕਸ਼ਮੀਰ ਦੇ ਡੋਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.9 ਮਾਪੀ ਗਈ,ਹਾਲਾਂਕਿ ਇਸ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ,ਭੂਚਾਲ (Earthquake) ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ,NCS ਦੇ ਅਨੁਸਾਰ, ਵੀਰਵਾਰ (16 ਨਵੰਬਰ) ਨੂੰ ਸਵੇਰੇ 9:34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਪਿਛਲੇ ਇੱਕ ਸਾਲ ਵਿੱਚ ਦੁਨੀਆ ਭਰ ਵਿੱਚ ਭੂਚਾਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ,ਹੁਣੇ ਹੀ 4 ਨਵੰਬਰ ਨੂੰ ਨੇਪਾਲ ਵਿੱਚ ਛੇ ਤੋਂ ਵੱਧ ਤੀਬਰਤਾ ਦਾ ਭੂਚਾਲ ਆਇਆ ਸੀ,ਜਿਸ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ,ਦਿੱਲੀ-ਐਨਸੀਆਰ,ਉਤਰਾਖੰਡ,ਉੱਤਰ ਪ੍ਰਦੇਸ਼,ਪੰਜਾਬ ਅਤੇ ਰਾਜਸਥਾਨ ਵਿੱਚ ਵੀ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ।
ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Date: