ਚੰਡੀਗੜ੍ਹ,5 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸਬੰਧੀ ਵਿਜੀਲੈਂਸ ਦਫ਼ਤਰ ਪੁੱਜੇ,ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਅੱਜ ਤੀਜੀ ਵਾਰ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ,ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸਬੰਧੀ ਵਿਜੀਲੈਂਸ ਦਫ਼ਤਰ ਪੁੱਜੇ ਹਨ। ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਅੱਜ ਤੀਜੀ ਵਾਰ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ,ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ‘ਤੇ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਤਲ ਦਾ ਖਦਸ਼ਾ ਪ੍ਰਗਟਾਇਆ ਸੀ।
ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਸੀ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਨੂੰ ਮਾਰਿਆ ਵੀ ਜਾ ਸਕਦਾ ਹੈ।ਇਸ ਤੋਂ ਇਲਾਵਾ ਗੋਆ ਵਿੱਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵੱਲੋਂ ਚਰਨਜੀਤ ਸਿੰਘ ਚੰਨੀ (Charanjit Singh Channi) ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਜ਼ਮੀਨ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ ‘ਤੇ ਦਿੱਤੀ ਗਈ ਸੀ।