ਚੰਡੀਗੜ੍ਹ, 09 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Former Punjab Finance Minister Manpreet Badal) ਨੂੰ ਰਾਹਤ ਦਿੱਤੀ ਗਈ ਹੈ,ਧੋਖਾਧੜੀ,ਜਾਲਸਾਜੀ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 24 ਸਤੰਬਰ ਨੂੰ ਦਰਜ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ 15 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ,ਇਸ ਦੇ ਨਾਲ ਹੀ ਅਗਾਊਂ ਜ਼ਮਾਨਤ ਦੀ ਮੰਗ ‘ਤੇ ਪੰਜਾਬ ਸਰਕਾਰ (Punjab Govt) ਤੇ ਹੋਰਨਾਂ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।
ਵਿਜੀਲੈਂਸ (Vigilance) ਨੇ 24 ਸਤੰਬਰ ਨੂੰ ਬਠਿੰਡਾ (Bathinda) ਦੇ ਪਲਾਟ ਵੰਡ ਨਾਲ ਜੁੜੇ ਮਾਮਲੇ ਵਿਚ ਮਨਪ੍ਰੀਤ ਬਾਦਲ ਖਿਲਾਫ ਕੇਸ ਦਰਜ ਕੀਤਾ ਸੀ,ਵਿਜੀਲੈਂਸ (Vigilance) ਉਨ੍ਹਾਂ ਦੀ ਭਾਲ ਵਿਚ 6 ਸੂਬਿਆਂ ਵਿਚ ਦਬਿਸ਼ ਦੇ ਚੁੱਕੀ ਹੈ,ਚੰਡੀਗੜ੍ਹ ਵਿਚ ਵੀ ਉਨ੍ਹਾਂ ਦੇ ਘਰ ‘ਤੇ ਵੀ ਛਾਪਾ ਮਾਰਿਆ ਸੀ ਪਰ ਉਥੇ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ,ਵਿਜੀਲੈਂਸ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ ਜਿਸ ਵਿਚ ਬਠਿੰਡਾ (Bathinda) ਵਿਚ ਇਕ ਥਾਂ ‘ਤੇ ਜਾਇਦਾਦ ਦੀ ਖਰੀਦ ਵਿਚ ਬੇਨਿਯਮੀ ਦਾ ਦੋਸ਼ ਲਗਾਇਆ ਗਿਆ ਸੀ।