Gurdaspur,25 July,(Harpreet Singh Jassowal):- ਭਾਰੀ ਮੀਂਹ ਅਤੇ ਰਾਵੀ ਦਰਿਆ ਵਿਚ ਵਧੇ ਪਾਣੀ ਕਰ ਕੇ ਸ੍ਰੀ ਕਰਤਾਰਪੁਰ ਲਾਂਘੇ (Sri Kartarpur Corridor) ਵਿਚ ਵੀ ਪਾਣੀ ਭਰ ਗਿਆ ਸੀ ਜਿਸ ਕਰ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਯਾਤਰਾ ਵੀ ਬੰਦ ਕਰ ਦਿੱਤੀ ਗਈ,ਪਰ ਹੁਣ ਇਸ ਸਬੰਧੀ ਇਹ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਇਹ ਯਾਤਰਾ ਭਲਕੇ 25 ਜੁਲਾਈ ਤੋਂ ਫਿਰ ਸ਼ੁਰੂ ਕੀਤੀ ਜਾਵੇਗੀ,ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ ਬੀਤੇ ਵੀਰਵਾਰ ਤੋਂ ਸੋਮਵਾਰ ਸ਼ਾਮ ਤੱਕ ਰੋਕ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਲੈਂਡ ਪੋਰਟ ਅਥਾਰਟੀ,ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ (National Highway Authority) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲਿਆ ਜਿਸ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ ਤੇ ਹੁਣ ਇਹ ਯਾਤਰਾ ਭਲਕੇ 25 ਜੁਲਾਈ 2023 ਤੋਂ ਮੁੜ ਸ਼ੁਰੂ ਹੋ ਜਾਵੇਗੀ।