ਚੰਡੀਗੜ੍ਹ, 27 ਦਸੰਬਰ,2023,(ਹਰਪ੍ਰੀਤ ਸਿੰਘ ਜੱਸੋਵਾਲ):- ਇਸ ਵਾਰ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਿਤ ਝਾਕੀ ਨੂੰ ਗਣਤੰਤਰ ਦਿਵਸ (Republic Day) ‘ਚ ਥਾਂ ਨਹੀਂ ਦਿੱਤੀ ਗਈ,ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਦਿੱਤੀ ਗਈ ਹੈ,ਜਿਸ ਤੇ ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ (Minister Harbhajan Singh ETO) ਨੇ ਐਕਸ (X) ‘ਤੇ ਟਵੀਟ (Tweet) ਕਰਦਿਆਂ ਕਿਹਾ ਕਿ, “ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਇਸਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਰ ਖੇਤਰ ‘ਚ ਮਿਸਾਲੀ ਯੋਗਦਾਨ ਦਿੱਤਾ ਹੈ ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਨੇ ਗਣਤੰਤਰ ਦਿਵਸ (Republic Day) ‘ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ ਹੈ।”
ਕੇਂਦਰ ਸਰਕਾਰ ਨੇ Republic Day ‘ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ-Harbhajan Singh ETO
Date: