Editor-In-Chief

spot_imgspot_img

ਹੰਕਾਰੀ ਰਾਜੇ ਦੀ ਤਰਾਂ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ:-ਦਰਸ਼ਨ ਨੈਣੇਵਾਲ

Date:

ਕਿਸਾਨਾ ਦੀ ਅਵਾਜ ਦਬਾਉਣ ਲਈ ਜੁਲਮ ਕਰ ਰਹੀ ਹੈ ਪੰਜਾਬ ਸਰਕਾਰ :-ਦਰਸ਼ਨ ਨੈਣੇਵਾਲ

ਕਿਸਾਨਾਂ ਤੇ ਜੁਲਮ ਬਰਦਾਸ਼ਤ ਤੋ ਬਾਹਰ:-ਨੈਣੇਵਾਲ

ਹੰਕਾਰੀ ਰਾਜੇ ਦੀ ਤਰਾਂ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ:-ਦਰਸ਼ਨ ਨੈਣੇਵਾਲ

ਚੰਡੀਗੜ,(ਹਰਪ੍ਰੀਤ ਸਿੰਘ ਜੱਸੋਵਾਲ),22/08/23:- ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਅੱਜ ਬੀਜੇਪੀ ਦੇ ਸੂਬਾ ਦਫ਼ਤਰ ਚੰਡੀਗੜ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਕਿਸਾਨਾ ਤੇ ਕੀਤੇ ਲਾਠੀਚਾਰਜ ਦੀ ਘੋਰ ਨਿੰਦਾ ਕੀਤੀ ਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਜ਼ਿਆਦਤੀਆਂ ਬਰਦਾਸ਼ਤ ਯੋਗ ਨਹੀਂ ਹਨ ।ਉਹਨਾਂ ਕਿਹਾ ਕਿ ਅਜੇ ਤੱਕ ਪੰਜਾਬ ਦੇ ਕਿਸਾਨਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੁਲਾਬੀ ਸੁੰਡੀ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫਸਲਾ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ ਨਾਂ ਹੀ ਹੜਾਂ ਨਾਲ ਹੋਏ ਨੁਕਸਾਨ ਦੀ ਕੋਈ ਪੂਰਤੀ ਕੀਤੀ ਗਈ ਸਿਰਫ ਫੋਕੀ ਬਿਆਨ ਬਾਜ਼ੀ ਕੀਤੀ ਜਾ ਰਹੀ ਹੈ,ਉਲਟਾਂ ਸਾਡੇ ਕਿਸਾਨਾ ਤੇ ਜਬਰ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਕਿਸਾਨਾ ਦੀ ਅਵਾਜ ਦਬਾਉਣ ਲਈ ਭਗਵੰਤ ਮਾਨ ਦੀ ਸਰਕਾਰ ਜੁਲਮ ਕਰ ਰਹੀ ਹੈ ਜੋ ਬਰਦਾਸ਼ਤ ਤੋ ਬਾਹਰ ਹੈ।

ਨੈਨੇਵਾਲ ਨੇ ਕਿਹਾ ਕਿ ਸਾਡਾ ਮੁੱਖ ਮੰਤਰੀ ਹੰਕਾਰੀ ਰਾਜੇ ਦੀ ਤਰਾਂ ਵਿਵਹਾਰ ਕਰ ਰਿਹਾ ਹੈ ਜਿਸ ਦੀ ਪੰਜਾਬ ਭਾਜਪਾ ਕਿਸਾਨ ਮੋਰਚਾ ਘੋਰ ਨਿੰਦਾ ਕਰਦਾ ਹੈ ।ਉਹਨਾਂ ਮੰਗ ਕੀਤੀ ਕਿ ਕਿਸਾਨਾ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਫਸਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਤੇ ਕਿਸਾਨਾ ਦੀਆਂ ਸਾਰੀਆ ਮੰਗਾਂ ਮੰਨੀਆਂ ਜਾਣ,ਪੰਜਾਬ ਸਰਕਾਰ ਕਿਸਾਨਾ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕਰੇ,ਗੁਲਾਬੀ ਸੁੰਡੀ,ਗੜੇਮਾਰੀ ਅਤੇ ਹੜਾਂ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ।

ਉਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾ ਨਾਲ ਕੋਈ ਹਮਦਰਦੀ ਨਹੀਂ ਹੈ ਮੁੱਖ ਮੰਤਰੀ ਹੜ ਪੀੜਤਾ ਦੀ ਮੱਦਦ ਕਰਨ ਦੀ ਬਜਾਏ ਬਾਹਰਲੇ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰਨ ਵਿੱਚ ਮਸਤ ਹੈ ਜੋ ਬਹੁਤ ਨਿੰਦਨਯੋਗ ਹੈ ,ਪੰਜਾਬ ਭਾਜਪਾ ਕਿਸਾਨ ਮੋਰਚਾ ਇਸ ਦੀ ਘੋਰ ਨਿੰਦਾ ਕਰਦੀ ਹੈ ।ਉਹਨਾਂ ਮੰਗ ਕੀਤੀ ਕਿ ਲਾਠੀਚਾਰਜ ਦੌਰਾਨ ਲੋਂਗੋਵਾਲ ਵਿਖੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ,ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।ਇਸ ਮੋਕੇ ਤੇ ਉਹਨਾਂ ਦੇ ਨਾਲ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਤੇ ਗੁਲਸ਼ਨ ਸੂਦ ਹਾਜ਼ਰ ਸਨ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...