ਮੋਹਾਲੀ, 16 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (Chandigarh Group of Colleges) ਦੇ ਝੰਜੇੜੀ ਕੈਂਪਸ ਵੱਲੋਂ ਆਪਣੀ ਚੌਥੀ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ 1052 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ,ਇਸ ਡਿਗਰੀ ਵੰਡ ਸਮਾਰੋਹ ਮੁੱਖ ਮਹਿਮਾਨ ਕਿਰਨ ਪਾਟਿਲ, ਐਮ ਡੀ, ਵੰਡਰ ਸੀਮੈਂਟ ਸਨ,ਇਸ ਡਿਗਰੀ ਵੰਡ ਸਮਾਰੋਹ ਵਿਚ ਹਿੱਸਾ ਲੈਣ ਲਈ ਬੈਗਲੂਰੂ, ਪੁਣੇ, ਮੁੰਬਈ, ਹੈਦਰਾਬਾਦ, ਗੁਰੂਗ੍ਰਾਮ ਵਿਖੇ ਕੌਮਾਂਤਰੀ ਕੰਪਨੀਆਂ ਵਿਚ ਕੰਮ ਕਰ ਰਹੇ ਵਿਦਿਆਰਥੀਆਂ ਨੇ ਖ਼ਾਸ ਤੌਰ ਤੇ ਆਪਣੀਆਂ ਡਿਗਰੀਆਂ ਹਾਸਿਲ ਕਰਨ ਲਈ ਸ਼ਿਰਕਤ ਕੀਤੀ,ਜਿਨ੍ਹਾਂ ਨੂੰ ਮੁੱਖ ਮਹਿਮਾਨ ਕਿਰਨ ਪਾਟਿਲ, ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਅਤੇ ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਵੱਲੋਂ ਇਹ ਡਿਗਰੀਆਂ ਤਕਸੀਮ ਕੀਤੀਆ।
ਕਿਰਨ ਪਾਟਿਲ ਨੇ ਕਨਵੋਕੇਸ਼ਨ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਵਿੱਦਿਅਕ ਸੰਸਥਾਵਾਂ ਵਿਚੋਂ ਹਾਸਿਲ ਕੀਤੀ ਰਸਮੀ ਡਿਗਰੀ ਜ਼ਿੰਦਗੀ ਦਾ ਇਕ ਮਹੱਤਵਪੂਰਨ ਪੜਾਅ ਜ਼ਰੂਰ ਹੈ,ਪਰ ਨੌਜਵਾਨ ਵਿਦਿਆਰਥੀ ਇਸ ਨੂੰ ਆਪਣੀ ਜ਼ਿੰਦਗੀ ਦਾ ਮੁਕਾਮ ਨਾ ਮੰਨ ਲੈਣ ਕਿਉਂਕਿ ਹਰ ਇਨਸਾਨ ਜ਼ਿੰਦਗੀ ਦਾ ਅਸਲ ਗਿਆਨ ਆਪਣੇ ਕੈਰੀਅਰ ਅਤੇ ਨਿੱਜੀ ਜੀਵਨ ਦੇ ਮਿੱਠੇ ਕੌੜੇ ਤਜਰਬਿਆਂ ਰਾਹੀਂ ਹੀ ਗ੍ਰਹਿਣ ਕਰਦਾ ਹੈ,ਕਿਰਨ ਪਾਟਿਲ ਨੇ ਝੰਜੇੜੀ ਕੈਂਪਸ ਵੱਲੋਂ ਦਿਤੀ ਜਾ ਰਹੀ ਮਿਆਰੀ ਸਿੱਖਿਆ, ਪਲੇਸਮੈਂਟ ਅਤੇ ਇੰਡਸਟਰੀ ਗੱਠਜੋੜ ਦੇ ਖੇਤਰ ‘ਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਕੈਂਪਸ ਵਿਚ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਦਿਤੀ ਜਾ ਰਹੀ ਮਿਆਰੀ ਪ੍ਰੈਕਟੀਕਲ ਸਿੱਖਿਆ ਦੀ ਤਾਰੀਫ਼ ਕੀਤੀ।
ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ (CGC President Rachpal Singh Dhaliwal) ਨੇ ਇਸ ਮੌਕੇ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਇਹ ਨੌਜਵਾਨ ਅੱਜ ਦੇਸ਼-ਵਿਦੇਸ਼ ਵਿਚ ਕੌਮਾਂਤਰੀ ਕੰਪਨੀਆਂ ਵਿਚ ਰੁਜ਼ਗਾਰ ਹਾਸਿਲ ਕਰਕੇ ਬਿਹਤਰੀਨ ਪੈਕੇਜਾਂ ‘ਤੇ ਕੰਮ ਕਰ ਰਹੇ ਹਨ,ਪ੍ਰੈਜ਼ੀਡੈਂਟ ਧਾਲੀਵਾਲ ਅਨੁਸਾਰ ਝੰਜੇੜੀ ਕੈਂਪਸ ਵਿਚ ਸਿੱਖਿਆਂ ਹਾਸਿਲ ਕਰਨ ਵਾਲੇ ਲਗਭਗ ਹਰ ਵਿਦਿਆਰਥੀ ਦੀ ਪਲੇਸਮੈਂਟ ਉਸ ਦੀ ਫਾਈਨਲ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਕਰਵਾ ਦਿਤੀ ਜਾਂਦੀ ਹੈ,ਇਸ ਲਈ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵੀ ਲਗਾਤਾਰ ਕੈਂਪਸ ਵਿਚ ਪਲੇਸਮੈਂਟ ਲਈ ਆਉਂਦੀਆਂ ਰਹਿੰਦੀਆਂ ਹਨ।
ਝੰਜੇੜੀ ਕੈਂਪਸ (Jhanjedi Campus) ਦੇ ਨੌਜਵਾਨ ਐਮ ਡੀ ਅਰਸ਼ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਨੂੰ ਕੇਵਲ ਡਿਗਰੀਆਂ ਵੰਡਣ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ,ਬਲਕਿ ਅੱਜ ਵਿਦਿਆਰਥੀਆਂ ਨੂੰ ਸਫਲ ਕੈਰੀਅਰ ਲਈ ਸਹੀ ਸੇਧ ਪ੍ਰਦਾਨ ਕਰਨਾ ਵੀ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ,ਇਸ ਜ਼ਿੰਮੇਵਾਰੀ ਨੂੰ ਪੂਰਾ ਕਰਨ ਸਦਕਾ ਹੀ ਅੱਜ ਝੰਜੇੜੀ ਕੈਂਪਸ ਦੇ ਵਿਦਿਆਰਥੀ ਨਾ ਸਿਰਫ਼ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕਰਦੇ ਹਨ,ਬਲਕਿ ਕੌਮੀ ਅਤੇ ਕੌਮਾਂਤਰੀ ਉਪਲਬਧੀਆਂ ਵੀ ਹਾਸਲ ਕਰ ਰਹੇ ਹਨ,ਇਸ ਦੌਰਾਨ ਡਿਗਰੀ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਉਤਸ਼ਾਹ ਵੀ ਵੇਖਦੇ ਹੀ ਬਣ ਰਿਹਾ ਸੀ,ਇਸ ਡਿਗਰੀ ਸਮਾਰੋਹ ਦੇ ਅਖੀਰ ਵਿਚ ਸਵਰਗੀ ਸਰਦਾਰਨੀ ਗੁਰਦੇਵ ਕੌਰ ਅਕਾਦਮਿਕ ਐਕਸੀਲੈਂਸ ਐਵਾਰਡ ਦੀ ਸ਼ੁਰੂਆਤ ਕੀਤੀ ਗਈ,ਇਸ ਪੁਰਸਕਾਰ ਓਵਰਆਲ ਟਾਪਰ ਨੂੰ ਦਿਤਾ ਜਾਵੇਗਾ,ਜਿਸ ਦੀ ਰਾਸ਼ੀ ਗਿਆਰਾਂ ਹਜ਼ਾਰ ਨਕਦ ਅਤੇ ਮੈਡਲ/ ਟਰਾਫ਼ੀ ਹੋਵੇਗੀ।