ਚੰਡੀਗੜ੍ਹ, 28 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ,ਸੀਐਮ ਭਗਵੰਤ ਸਿੰਘ ਮਾਨ ਨੇ ਡਾ. ਗੁਰਪ੍ਰੀਤ ਕੌਰ ਮਾਨ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਉਨ੍ਹਾਂ ਦੇ ਜਨਮ ਦਿਨ ‘ਤੇ ਖੂਬਸੂਰਤ ਅੰਦਾਜ਼ ‘ਚ ਸ਼ੁਭਕਾਮਨਾਵਾਂ ਦਿੱਤੀਆਂ,ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ।
ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੀਐਮ ਭਗਵੰਤ ਸਿੰਘ ਮਾਨ ਨੇ ਇੱਕ ਰੋਮਾਂਟਿਕ ਕੈਪਸ਼ਨ ਵੀ ਲਿਖੀ ਹੈ,ਉਨ੍ਹਾਂ ਕਿਹਾ, ‘ਮੇਰੀ ਹਮਸਫਰ ਡਾ. ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ… ਤੰਦਰੁਸਤੀ ਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ,’ਦੱਸ ਦੇਈਏ ਕਿ ਸੀਐਮ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ,ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ,ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।