MLA ਬਣਿਆ MP ਦੇ ਲਈ ਉਮੀਦਵਾਰ
ਜਲੰਧਰ 11 ਅਪ੍ਰੈਲ ( ਰੈਡ ਨਿਊਜ਼ ਨੈਸ਼ਨਲ )
ਜਲੰਧਰ ਜਿਮਨੀ ਚੋਣ ਦੇ ਲਈ ਰਾਜਨੀਤਕ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਪਹਿਲਾਂ ਹੀ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਪਰ ਬੀਜੇਪੀ ਨੇ ਹਾਲੇ ਤੱਕ ਵੀ ਆਪਣੇ ਪਤੇ ਨਹੀਂ ਖੋਲ੍ਹੇ ਜਦ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਲੋ ਆਪਣੇ ਸਾਂਝੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਜੋ ਕਿ ਬੰਗਾ ਤੋਂ ਵਿਧਾਇਕ ਹਨ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਵੱਲੋਂ ਮੈਂਬਰ ਪਾਰਲੀਮੈਂਟ ਦੀ ਜਲੰਧਰ ਸੀਟ ਦੇ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋ ਸਾਂਝੇ ਤੋਰ ਤੇ ਜਲੰਧਰ ਦੇ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਨੂੰ ਉਮੀਦਵਾਰ ਐਲਾਨ ਕਰ ਦਿੱਤਾ ਗਿਆ । ਦੁਆਬੇ ਦੇ ਇਲਾਕੇ ਦੇ ਵਿੱਚ ਬਹੁਜਨ ਸਮਾਜ ਪਾਰਟੀ ਦਾ ਕਾਫ਼ੀ ਵੋਟ ਬੈਂਕ ਹੈ ।