ਚੰਡੀਗੜ੍ਹ, 18 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਸੁਪਰੀਮ ਕੋਰਟ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਨਾਲ ਸਬੰਧਤ 2015 ਦੇ ਇਕ ਕੇਸ ਵਿਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁਧ ਪੰਜਾਬ ਸਰਕਾਰ ਦੀ ਅਪੀਲ ਖਾਰਜ ਕਰ ਦਿਤੀ ਹੈ।
ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ 4 ਜਨਵਰੀ ਦੇ ਆਦੇਸ਼ ਵਿਚ ਦਖਲ ਦੇਣ ਦੀ ਇੱਛਾ ਨਹੀਂ ਰੱਖਦੇ,ਬੈਂਚ ਨੇ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਹਾਲਾਂਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁਧ ਦੋਸ਼ ਗੰਭੀਰ ਹਨ ਪਰ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਮੱਦੇਨਜ਼ਰ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਨਹੀਂ ਦੇਣਗੇ।