ਲੁਧਿਆਣਾ,25 ਨਵੰਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):– 4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿੱਤੇ ਹਨ,ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ,ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ‘ਤੇ ਪਵੇਗਾ,ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ ਸਿੰਗਲ ਸਫ਼ਰ ਲਈ 215 ਰੁਪਏ ਦੇਣੇ ਪੈਣਗੇ,ਪਹਿਲਾਂ ਇਸ ਦੀ ਕੀਮਤ 165 ਰੁਪਏ ਸੀ,ਮਲਟੀ-ਐਕਸਲ ਵਾਹਨਾਂ ਲਈ ਟੋਲ ਦਰਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ,ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (National Highway Authority of India) NHAI ਨੇ ਹੁਣ ਵਾਹਨਾਂ ਦੇ ਐਕਸਲ ਦੀ ਗਿਣਤੀ ਦੇ ਆਧਾਰ ‘ਤੇ ਟੋਲ ਦਰਾਂ ਨੂੰ ਬਦਲ ਦਿੱਤਾ ਹੈ,3 ਐਕਸਲ ਵਾਲੇ ਵਪਾਰਕ ਵਾਹਨਾਂ ਨੂੰ ਇੱਕ ਯਾਤਰਾ ਲਈ 795 ਰੁਪਏ,4-6 ਐਕਸਲ ਵਾਲੇ ਵਾਹਨਾਂ ਨੂੰ 1140 ਰੁਪਏ ਅਤੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਲੇ ਵੱਡੇ ਵਾਹਨਾਂ ਨੂੰ 1390 ਰੁਪਏ ਦਾ ਟੋਲ ਅਦਾ ਕਰਨਾ ਪਵੇਗਾ।
ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ‘ਚ 30 ਫ਼ੀਸਦੀ ਵਾਧਾ
Date: