ਚੰਡੀਗੜ੍ਹ, 06 ਅਗਸਤ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਇਕ ਵਾਰ ਫਿਰ ਸੂਬਾ ਕਾਂਗਰਸ ਤੋਂ ਵੱਖ ਹੋ ਗਏ ਹਨ। ਉਹ ਪੰਜਾਬ ਕਾਂਗਰਸ ਅਤੇ ‘ਆਪ’ ਗਠਜੋੜ ਲਈ ਸਹਿਮਤ ਹੋ ਗਏ ਹਨ। ਨਾਲ ਹੀ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ,ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿਤੀ ਹੈ।ਜ਼ਿਕਕਯੋਗ ਹੈ ਕਿ ਪੰਜਾਬ ਕਾਂਗਰਸ ਦੇ ਵੱਡੇ ਆਗੂ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਆਪ’ ਨਾਲ ਲੜਨ ਲਈ ਰਾਜ਼ੀ ਨਹੀਂ ਹੋਏ ਹਨ ਪਰ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ‘ਤੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਜਾਣਾ ਚਾਹੀਦਾ ਹੈ।
‘ਆਪ’ ਨਾਲ ਗਠਜੋੜ ‘ਤੇ ਸਹਿਮਤ ਹੋਏ ਨਵਜੋਤ ਸਿੰਘ ਸਿੱਧੂ,ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ
Date: