Editor-In-Chief

spot_imgspot_img

ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ

Date:

ਚੰਡੀਗੜ੍ਹ, 21 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ (Department of Health) ਨੂੰ ਅਲਰਟ ਕਰ ਦਿੱਤਾ ਗਿਆ ਹੈ,ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ,ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ,ਇਸ ਸਬੰਧੀ ਅੱਜ ਅਧਿਕਾਰੀਆਂ ਦੀ ਮੀਟਿੰਗ ਵੀ ਬੁਲਾਈ ਗਈ ਹੈ,ਇਸ ਵਿੱਚ ਨਵੇਂ ਵਾਇਰਸ ਤੋਂ ਬਚਾਅ ਅਤੇ ਸੁਰੱਖਿਆ ਬਾਰੇ ਚਰਚਾ ਕੀਤੀ ਜਾਵੇਗੀ,ਸ਼ਹਿਰ ਨੂੰ ਇਸ ਨਵੇਂ ਰੂਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਿਹਤ ਮਾਹਿਰਾਂ ਵੱਲੋਂ ਪੜਤਾਲ ਕੀਤੀ ਜਾਵੇਗੀ,ਜੇਐਨ.1 (JN.1) ਦਾ ਇੱਕ ਕੇਸ ਕੇਰਲ ਵਿੱਚ ਪਾਇਆ ਗਿਆ,ਇਸ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਹਰਕਤ ਵਿੱਚ ਆਇਆ।

ਸਿਹਤ ਵਿਭਾਗ (Department of Health) ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ,ਪਹਿਲਾਂ ਦੀ ਤਰ੍ਹਾਂ, ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ, ਜੇ ਜਾਣਾ ਵੀ ਪੈਂਦਾ ਹੈ ਤਾਂ ਮਾਸਕ ਲਾ ਕੇ ਜਾਓ,ਸਿਹਤ ਵਿਭਾਗ (Department of Health) ਨੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਵਾਈ ਆਪਣੇ ਤੌਰ ‘ਤੇ ਨਾ ਲੈਣ ਲਈ ਕਿਹਾ ਹੈ,ਖਾਸ ਕਰਕੇ ਬਜ਼ੁਰਗਾਂ ਜਾਂ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ ਹੈ,ਬੀਮਾਰ ਹੋ ਤਾਂ ਕਿਸੇ ਨੂੰ ਮਿਲਣ ਤੋਂ ਬਚਣਾ ਚਾਹੀਦਾ ਹੈ,ਬੁਖਾਰ, ਖੰਘ ਤੇ ਸਾਹ ਲੈਣ ਦੀ ਤਕਲੀਫ ‘ਤੇ ਡਾਕਟਰ ਨਾਲ ਸੰਪਰਕ ਕਰੋ,ਕੋਵਿਡ ਪਾਜ਼ੀਟਿਵ (Covid Positive) ਆਉਣ ਦੀ ਸਥਿਤੀ ‘ਚ ਖੁਦ ਨੂੰ 7 ਦਿਨਾਂ ਲਈ ਆਈਸੋਲੇਟ (Isolate) ਕਰੋ,ਜ਼ਿਆਦਾ ਦਿੱਕਤ ਹੋਣ ‘ਤੇ ਨਜ਼ਦੀਕੀ ਹੈਲਥ ਕੇਅਰ ਸੈਂਟਰ (Health Care Center) ‘ਤੇ ਜਾਓ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...