ਨਵੀਂ ਦਿੱਲੀ, 23 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰ ਨੇ ਮੰਤਰੀਆਂ ਦੀ 3 ਮੈਂਬਰੀ ਕਮੇਟੀ ਬਣਾਈ ਹੈ ਅਤੇ ਕਿਸਾਨਾਂ ਨਾਲ ਗੱਲ ਕਰ ਰਹੀ ਹੈ,ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਹਰ ਕਦਮ ਚੁੱਕਿਆ ਹੈ ਅਤੇ ਛੋਟੇ ਤੋਂ ਛੋਟੇ ਕਿਸਾਨਾਂ ਲਈ ਕੰਮ ਕਰਦੇ ਹਨ,ਯੂਰੀਆ ਦੀ ਕੀਮਤ 300 ਰੁਪਏ ਤੋਂ ਵਧ ਕੇ 3000 ਰੁਪਏ ਹੋ ਗਈ ਹੈ,ਪਰ ਅੱਜ ਵੀ ਕਿਸਾਨ ਇਸ ਨੂੰ 300 ਰੁਪਏ ‘ਚ ਖਰੀਦ ਰਹੇ ਹਨ ਕਿਉਂਕਿ ਸਰਕਾਰ ਨੇ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ ‘ਤੇ ਚੁੱਕੀ ਹੋਈ ਹੈ,ਅਸੀਂ ਕਿਸਾਨਾਂ ਦੇ ਮੁੱਦਿਆਂ ‘ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ,ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ,ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗ,21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ,ਅੱਜ ਕਿਸਾਨ ਬਲੈਕ ਡੇ ਮਨਾ ਰਹੇ ਹਨ,ਇਸੇ ਵਿਚਾਲੇ ਕਿਸਾਨਾਂ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਦਾ ਬਿਆਨ ਸਾਹਮਣੇ ਆਇਆ ਹੈ।
ਪੀਐਮ ਮੋਦੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਹਰ ਕਦਮ ਚੁੱਕਿਆ’-ਵਿੱਤ ਮੰਤਰੀ ਨਿਰਮਲਾ ਸੀਤਾਰਮਨ
Date: