ਤਰਨਤਾਰਨ,15 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਤਰਨਤਾਰਨ ਇਥੇ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦੀ ਮੁਠਭੇੜ ਹੋ ਗਈ। ਆਪਣੇ ਆਪ ਨੂੰ ਪੁਲਿਸ ਨਾਲ ਘਿਰਿਆ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ, ਜਿਸ ‘ਚ ਦੋਵੇਂ ਲੁਟੇਰੇ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ।ਲੁਟੇਰਿਆਂ ਨੇ ਸ਼ੁੱਕਰਵਾਰ ਸ਼ਾਮ ਨੂੰ 2 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਇਆ,ਘਟਨਾ ਸਰਾਏ ਅਮਾਨਤ ਖਾਨ ਦੀ ਦੱਸੀ ਜਾ ਰਹੀ ਹੈ,ਲੁਟੇਰਿਆਂ ਨੇ ਉਥੇ ਮੌਜੂਦ ਮੁਲਾਜ਼ਮਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਉਹ ਉਥੋਂ ਫਰਾਰ ਹੋ ਗਏ। ਇਸ ‘ਤੇ ਪੈਟਰੋਲ ਪੰਪ ਵਾਲਿਆਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ।ਸੂਚਨਾ ਮਿਲਦੇ ਹੀ ਪੁਲਿਸ (Police) ਨੇ ਤੁਰੰਤ ਕਾਰਵਾਈ ਕੀਤੀ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਉਥੋਂ ਫ਼ਰਾਰ ਹੋਏ ਲੁਟੇਰਿਆਂ ਨੂੰ ਰਾਹ ਵਿਚਾਲੇ ਹੀ ਉਨ੍ਹਾਂ ਨੂੰ ਘੇਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੈਟਰੋਲ ਪੰਪ ਮਾਲਕਾਂ ਦੇ ਬਿਆਨਾਂ ਦੇ ਆਧਾਰ ‘ਤੇ ਫਿਲਹਾਲ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਰਨਤਾਰਨ ਇਥੇ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦੀ ਮੁਠਭੇੜ
Date: