ਚੰਡੀਗੜ੍ਹ, 26 ਫਰਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):- ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ,ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ (Asia Cup) ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ,ਅਬੋਹਰ (Abohar) ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ,ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।
Asia Cup 2024: ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ
Date: