ਨਵੀਂ ਦਿੱਲੀ, 29 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਸ਼ੁੱਕਰਵਾਰ ਨੂੰ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੀ,ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਹ ਕਾਨੂੰਨ ਬਣ ਗਿਆ ਹੈ,ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ,ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਨੇ ਪਾਸ ਕਰ ਦਿੱਤਾ ਸੀ,ਇਸ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤਾ ਗਿਆ,ਇਸ ਨਾਲ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਇੱਕ ਤਿਹਾਈ ਰਾਖਵਾਂਕਰਨ ਮਿਲੇਗਾ,ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ (Chairman Jagdeep Dhankhar) ਨੇ ਵੀਰਵਾਰ ਨੂੰ ਸੰਸਦ ਦੁਆਰਾ ਪਾਸ ਕੀਤੇ ਗਏ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਦਸਤਖ਼ਤ ਕੀਤੇ ਸਨ,ਇਸ ਤੋਂ ਬਾਅਦ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਗਿਆ,ਉਪ ਰਾਸ਼ਟਰਪਤੀ ਸਕੱਤਰੇਤ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੀ
Date: