ਚੰਡੀਗੜ੍,19 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿਚ ਹਾਲ ਹੀ ਵਿਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ,ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਅਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪ੍ਰਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਅਨੰਤਨਾਗ ਵਿਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
Date: