CHANDIGARH,22 JULY, (HARPREET SINGH JASSOWAL):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ,ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. (ASI) ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ,ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ ‘ਤੇ ਮੰਨ ਗਿਆ,ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ।