Moga,Kuwait:- ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।ਅਜਿਹਾ ਹੀ ਮਾਮਲਾ ਕੁਵੈਤ (Kuwait) ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ ਹੋਈ। ਮ੍ਰਿਤਕ ਦੀ ਜਗਜੀਤ ਸਿੰਘ ਵਜੋਂ ਹੋਈ ਹੈ।ਮ੍ਰਿਤਕ ਕਰੀਬ ਇਕ ਸਾਲ ਤੋਂ ਵਿਦੇਸ਼ ਰੋਜ਼ੀ-ਰੋਟੀ ਦੀ ਭਾਲ ‘ਚ ਕੁਵੈਤ ਗਿਆ ਸੀ ਤੇ ਉਥੇ ਇਕ ਨਿੱਜੀ ਕੰਪਨੀ ਵਿਚ ਤਾਇਨਾਤ ਸੀ।ਬੀਤੇ ਦਿਨੀਂ ਅਚਾਨਕ ਦਰਦ ਦੀ ਸ਼ਿਕਾਇਤ ਤੋਂ ਬਾਅਦ ਆਪਣੇ ਕਮਰੇ ਵਿਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ। ਨਾਲ ਕੰਮ ਕਰਦੇ ਲੜਕਿਆਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਜਗਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਗਜੀਤ ਪੰਜਾਬ ਦੇ ਜ਼ਿਲ੍ਹਾ ਮੋਗਾ (Moga) ਦੇ ਪਿੰਡ ਡਾਲਾ ਦਾ ਰਹਿਣ ਵਾਲਾ ਸੀ।
ਕੁਵੈਤ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ,ਇਕ ਸਾਲ ਤੋਂ ਵਿਦੇਸ਼ ਰੋਜ਼ੀ-ਰੋਟੀ ਦੀ ਭਾਲ ‘ਚ ਕੁਵੈਤ ਗਿਆ ਸੀ
Date: