ਫਰੀਦਕੋਟ,26 ਅਗਸਤ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਫਰੀਦਕੋਟ ਸੀਆਈਏ ਸਟਾਫ਼ (CIA Staff) ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ,ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ (NDPS Act) ਤਹਿਤ ਕੇਸ ਦਰਜ ਕਰ ਲਿਆ ਹੈ।ਸੀ.ਆਈ.ਏ ਸਟਾਫ਼ (CIA Staff) ਦੇ ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਸਿਟੀ ਥਾਣਾ ਖੇਤਰ ਦੀ ਮੰਡੀ ਨੇੜੇ ਪੁਲਿਸ ਪਾਰਟੀ ਦੇ ਨਾਲ ਸਨ ਤਾਂ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ, ਜੋ ਲਿਫ਼ਾਫ਼ਾ ਲੈ ਕੇ ਜਾ ਰਿਹਾ ਸੀ,ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ। ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨੂੰ ਮੌਕੇ ‘ਤੇ ਹੀ ਪੁਲਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਦੋਸ਼ੀ ਦੀ ਤਲਾਸ਼ ਕੀਤੀ ਗਈ।
ਪੰਜਾਬ ਦੇ ਫਰੀਦਕੋਟ ਸੀਆਈਏ ਸਟਾਫ਼ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ
Date: