Editor-In-Chief

spot_imgspot_img

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16% ਵਾਧਾ: ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ

Date:

ਚੰਡੀਗੜ੍ਹ, 19 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ,ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Revenue Minister Bram Shankar Jimpa) ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ,ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ,ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ,ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ,ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ,ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...