NEW DELHI,31 JULY,(HARPREET SINGH JASSOWAL):- ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ (Monsoon Session) ਦਾ 8ਵਾਂ ਦਿਨ ਸੀ,ਮਨੀਪੁਰ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਹੰਗਾਮਾ ਹੋਇਆ,ਰਾਜ ਸਭਾ ‘ਚ ਚੇਅਰਮੈਨ ਜਗਦੀਪ ਧਨਖੜ ਨੇ ਇਸ ਮੁੱਦੇ ‘ਤੇ ਥੋੜੀ ਦੇਰ ਤੱਕ ਬਹਿਸ ਹੋਣ ਦਿਤੀ ਪਰ ਸਦਨ ‘ਚ ਹੰਗਾਮਾ ਜਾਰੀ ਰਿਹਾ,ਸਵੇਰੇ ਰਾਜ ਸਭਾ ‘ਚ ਮਨੀਪੁਰ (Manipur) ਮੁੱਦਾ ਉਠਿਆ ਤਾਂ ਸਰਕਾਰ ਨੇ ਕਿਹਾ ਕਿ ਅਸੀਂ ਅੱਜ ਹੀ ਇਸ ‘ਤੇ ਚਰਚਾ ਕਰਨ ਲਈ ਤਿਆਰ ਹਾਂ,ਦੁਪਹਿਰ 2 ਵਜੇ ਇਸ ‘ਤੇ ਚਰਚਾ ਹੋਣੀ ਚਾਹੀਦੀ ਹੈ,ਰਾਜ ਸਭਾ ਮੈਂਬਰ ਪੀਯੂਸ਼ ਗੋਇਲ ਨੇ ਕਿਹਾ-ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ,ਸੱਚ ਸਾਹਮਣੇ ਨਹੀਂ ਆਉਣ ਦੇ ਰਹੀ ਹੈ,ਵਿਰੋਧੀ ਧਿਰ ਦੇ ਸੰਸਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ‘ਤੇ ਅੜੇ ਰਹੇ।