ਮਾਨਸਾ,20 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਕਤਲ ਕੇਸ ਦੀ ਬੁਧਵਾਰ ਨੂੰ ਮਾਨਸਾ ਅਦਾਲਤ ਵਿਚ ਸੁਣਵਾਈ ਹੋਈ,ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਦਾਲਤ ਪਹੁੰਚੇ ਪਰ ਕੋਈ ਵੀ ਮੁਲਜ਼ਮ ਅਦਾਲਤ ਵਿਚ ਪੇਸ਼ ਨਹੀਂ ਹੋਇਆ,ਇਸ ਦੇ ਚਲਦਿਆਂ ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਤਕ ਮੁਲਤਵੀ ਕਰ ਦਿਤੀ ਗਈ ਹੈ।
ਬਲਕੌਰ ਸਿੰਘ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਅੱਜ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ,ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ 6 ਸਤੰਬਰ ਨੂੰ ਹੋਈ ਸੀ,ਇਸ ਦੌਰਾਨ 21 ਦੋਸ਼ੀਆਂ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਜਦਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਸਾਰਜ ਸਿੰਘ ਅਤੇ ਦੀਪਕ ਟੀਨੂੰ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।