ਚੰਡੀਗੜ੍ਹ, 13 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲਾ):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ (Asian Championship) ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ,ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ,ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿਫ਼ਤ ਕੌਰ ਸਮਰਾ ਨੇ ਨਿਰੰਤਰ ਵਧੀਆ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ,ਸਿਫ਼ਤ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ (Asian Games) ਵਿੱਚ ਵਿਸ਼ਵ ਰਿਕਾਰਡ ਨਾਲ ਸੋਨੇ ਤੇ ਚਾਂਦੀ ਦਾ ਤਮਗ਼ਾ ਜਿੱਤਿਆ,ਵਿਸ਼ਵ ਕੱਪ (World Cup) ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ,ਇਸ ਤੋਂ ਵੀ ਅਹਿਮ ਗੱਲ ਪੈਰਿਸ ਓਲੰਪਿਕ ਖੇਡਾਂ (Paris Olympic Games) ਲਈ ਵੀ ਕੁਆਲੀਫਾਈ ਕੀਤਾ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
Date: