ਚੰਡੀਗੜ੍ਹ,01 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Minister Gurmeet Singh Khudian) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਝੋਨੇ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧਤਾ ਅਧੀਨ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਜਿਸ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜਨ ਦੌਰਾਨ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਤੋਂ ਪਕੀ ਹੋਈ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਜਿਸ ਨਾਲ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ,ਬੈਠਕ ਵਿਚ ਪੰਜਾਬ ਮੰਡੀ ਬੋਰਡ (Punjab Mandi Board) ਦੀ ਸਕੱਤਰ ਅੰਮ੍ਰਿਤ ਕੌਰ ਗਿੱਲ (Amrit Kaur Gill) ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ,ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ 2023 ਨੂੰ ਉਪਭੋਗਤਾ ਮੁੱਲ ਸੂਚਕ ਅੰਕ ਮੁਤਾਬਕ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਲੇਬਰ ਦਰਾਂ ਵਿਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।