ਘੱਗਾ/ਪਾਤੜਾਂ,3 ਦਸੰਬਰ,2023,(ਹਰਪ੍ਰੀਤ ਸਿੰਘ ਜੱਸੋਵਾਲ):- ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Cabinet Minister Chetan Singh Jodamajra) ਨੇ ਸ੍ਰੋਮਣੀ ਅਕਾਲੀ ਦਲ (Sromani Akali Dal) ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ,ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ।
ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ ‘ਤੇ ਪ੍ਰਦਾਨ ਕੀਤੀਆਂ ਹਨ,ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ,ਜਿਸ ਕਰਕੇ ਹਰ ਵਰਗ ਖੁਸ਼ ਹੈ,ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ।