ਚੰਡੀਗੜ੍ਹ,06 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਆਪਣੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਚੰਗੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ‘ਟੀਚਰ ਆਫ਼ ਦਾ ਵੀਕ’ (“Teacher of The Week”) ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ,ਉਹ ਪੂਰੇ ਪੰਜਾਬ ਨੂੰ ਚੰਗੇ ਕੰਮ ਕਰਨ ਵਾਲੇ ਅਧਿਆਪਕਾਂ ਬਾਰੇ ਦੱਸਣਗੇ,ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ”ਟੀਚਰ ਆਫ ਦਾ ਵੀਕ” ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ,ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਬਣਦਾ ਮਾਣ ਸਨਮਾਨ ਬਹਾਲ ਕਰਨ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ,ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਨਵੀਂ ਸ਼ੁਰੂਆਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ‘ਚ ਹਰ ਹਫ਼ਤੇ ਐਲਾਨੇ ਜਾਣਗੇ ‘ਟੀਚਰ ਆਫ਼ ਦਾ ਵੀਕ’,-ਸਿੱਖਿਆ ਮੰਤਰੀ ਹਰਜੋਤ ਬੈਂਸ
Date: