Editor-In-Chief

spot_imgspot_img

ਬਠਿੰਡਾ ‘ਚ ਅਫ਼ਸਰ ਤੋਂ ਜਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਸਖਤ ਨੋਟਿਸ

Date:

ਬਠਿੰਡਾ,04 ਨਵੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ,ਇਨ੍ਹਾਂ ਹੀ ਨਹੀਂ ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ‘ਤੋਂ ਪਹਿਲਾਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ‘ਤੋਂ ਜਾਣ ਦਿੱਤਾ,ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ,ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਟਵੀਟ ਕਰਕੇ ਲਿਖਿਆ ਕਿ,ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ,ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ,ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...