Editor-In-Chief

spot_imgspot_img

ਸੂਬੇ ‘ਚ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”

Date:

ਸੂਬੇ ‘ਚ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ‘ਧੀਆਂ ਦਾ ਯੁੱਗ’ ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹਰ ਖ਼ੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...