ਨਵੀਂ ਦਿੱਲੀ,8 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸੰਮਨ ਜਾਰੀ ਕਰਦਿਆਂ 18 ਜੁਲਾਈ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਮੌਜੂਦ ਹਨ।ਸਿਟੀ ਪੁਲਿਸ (City Police) ਨੇ ਬ੍ਰਿਜ ਭੂਸ਼ਣ ਵਿਰੁਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 354 (ਉਸਦੀ ਸ਼ਾਨ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਔਰਤ ਨਾਲ ਕੁੱਟਮਾਰ ਜਾਂ ਅਪਰਾਧਕ ਜ਼ਬਰਦਸਤੀ), 354ਏ (ਜਿਨਸੀ ਸ਼ੋਸ਼ਣ), 354ਡੀ ਅਤੇ 506 ਦੇ ਤਹਿਤ 15 ਜੂਨ ਨੂੰ ਦੋਸ਼ਪੱਤਰ ਦਾਇਰ ਕੀਤਾ ਸੀ। ਤੋਮਰ ‘ਤੇ ਆਈ.ਪੀ.ਸੀ. ਦੀਆਂ ਧਾਰਾਵਾਂ 109 (ਅਪਰਾਧ ਨੂੰ ਉਕਸਾਉਣਾ), 354, 354ਏ ਅਤੇ 506 (ਅਪਰਾਧਕ ਧਮਕੀ) ਦੇ ਤਹਿਤ ਦੋਸ਼ ਲਗਾਇਆ ਗਿਆ ਸੀ।